ਲੁਧਿਆਣਾ(ਬਿਉਰੋ ): ਸ਼ਹਿਰ ਦੇ ਲੋਹਾਰਾ ਚੌਕ ‘ਚ ਕਿਰਾਏ ‘ਤੇ ਰਹਿ ਰਹੇ ਬਜ਼ੁਰਗ ਦੀ ਲਾਸ਼ ਕਮਰੇ ‘ਚੋਂ ਖ਼ੂਨ ਨਾਲ ਲੱਥਪੱਥ ਮਿਲੀ।ਸੂਤਰਾਂ ਮੁਤਾਬਕ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਸ ਦੇ ਚਿਹਰੇ ਤੇ ਵੀ ਇੱਟਾਂ ਮਾਰੀਆਂ ਸਨ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 65 ਸਾਲਾ ਮਹਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਉਸ ਦੀ ਲਾਸ਼ ਸਭ ਤੋਂ ਪਹਿਲਾਂ ਗੁਆਂਢੀ ਨੇ ਦੇਖੀ, ਜਦੋਂ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ  ਮੌਕੇ ‘ਤੇ ਪਹੁੰਚੀ। ਲਾਸ਼ ਦੋ ਦਿਨ ਪੁਰਾਣੀ ਦੱਸੀ ਜਾਂਦੀ ਹੈ ਤੇ ਕਤਲ ਦੌਰਾਨ ਬਜ਼ੁਰਗ ਦੇ ਮੂੰਹ ਵਿੱਚ ਕੱਪੜਾ ਵੀ ਪਾਇਆ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।