Skip to content
ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਮੋਹਾਲੀ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਖਿਡਾਰੀ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਖਿਡਾਰੀ ਨੇ ਜੂਨ ਮਹੀਨੇ ਕਨੈਡਾ ਚ ਹੋਣ ਵਾਲੇ ਕਬੱਡੀ ਕੱਪ ਚ ਹਿੱਸਾ ਲੈਣਾ ਸੀ। ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।
Post Views: 2,261
Related