ਲੁਧਿਆਣਾ(ਬਿਉਰੋ)- ਅਸ਼ੋਕ ਨਗਰ ਇਲਾਕੇ ‘ਚ ਮੰਗਲਵਾਰ ਦੇਰ ਸ਼ਾਮ 17 ਸਾਲ ਦੀ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕ ਦੀ ਵੱਡੀ ਭੈਣ ਨੀਂਦ ‘ਚੋ ਉੱਠੀ ਤਾਂ ਉਸ ਨੇ ਛੋਟੀ ਭੈਣ ਨੂੰ ਪੱਖੇ ਦੇ ਨਾਲ ਚੁੰਨੀ ਦੇ ਸਹਾਰੇ ਝੂਲਦੇ ਦੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਲੜਕੀ ਨੂੰ ਹੇਠਾਂ ਉਤਾਰਿਆ ਤੇ ਨਜ਼ਦੀਕੀ ਡਾਕਟਰ ਕੋਲ ਲੈ ਗਏ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।