ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਬਾਈਕ ਸਵਾਰ ਅਣਪਛਾਤਿਆਂ ਨੇ 2 ਵਿਅਕਤੀਆਂ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਵਿਅਕਤੀਆਂ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਹੈਜਿਸ ਵਿਚ ਇਕ ਸ਼ਖਸ ਦੀ ਮੌਤ ਹੋ ਗਈ ਹੈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਿ ਰਿਹਾ ਹੈ। ਘਟਨਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੀ ਹੈ ਜਿਥੇ 2 ਨੌਜਵਾਨਾਂ ਦੇ ਗੋਲੀਆਂ ਲੱਗੀਆਂ ਜਿਸ ਕਰਕੇ ਇਕ ਦੀ ਜਾਨ ਚਲੀ ਗਈ ਤੇ ਦੂਜੇ ਵਿਅਕਤੀ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਜਿਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਮੌਕੇ ਉਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਮੌਕੇ ਤੋਂ ਪਿਸਤੌਲ ਬਰਾਮਦ ਕੀਤੀ ਗਈ ਹੈ। CCTV ਫੁਟੇਜ ਖੰਗਾਲੀ ਜਾ ਰਹੀ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਪਰਿਵਾਰ ਕਾਰਵਾਈ ਦੀ ਮੰਗ ਕਰ ਰਿਹਾ ਹੈ। ਪਰਿਵਾਰ ਕਹਿ ਰਿਹਾ ਹੈ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।