ਮੋਗਾ : ਥਾਣਾ ਅਜੀਤਵਾਲ ਦੇ ਅਧੀਨ ਪੈਂਦੇ ਪਿੰਡ ਚੂਹੜਚੱਕ ਵਾਸੀ ਇਕ ਵਿਅਕਤੀ ਨੇ ਆਪਣੀ ਫੇਸਬੁੱਕ ਆਈਡੀ ’ਤੇ ਹਥਿਆਰਾਂ ਸਮੇਤ ਫੋਟੋ ਅਪਲੋਡ ਕਰਨ ਦੇ ਦੋਸ਼ ’ਚ ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਅਜੀਤਵਾਲ ਪੁਲਿਸ ਦੇ ਸਹਾਇਕ ਥਾਣੇਦਾਰ ਮੋਹਕਮ ਸਿੰਘ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਵਾਸੀ ਪਿੰਡ ਚੂਹੜਚੱਕ, ਜਿਸਨੇ ਅਪਣੀ ਫੇਸਬੁੱਕ ਆਈਡੀ ’ਤੇ ਹਥਿਆਰਾਂ ਸਮੇਤ ਫੋਟੋ ਅਪਲੋਡ ਕੀਤੀ ਸੀ, ਜੋਕਿ ਸ਼ਰੇਆਮ ਗੰਨ ਕਲਚਰ ਨੂੰ ਪ੍ਰਮੋਟ ਕਰ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾ ਦੀ ਉਲਘਣਾ ਕਰ ਰਿਹਾ ਹੈ। ਪੁਲਿਸ ਨੇ ਪ੍ਰਿਤਪਾਲ ਸਿੰਘ ਵਾਸੀ ਪਿੰਡ ਚੂਹੜਚੱਕ ਦੇ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਮਾਮਲਾ ਦਰਜ ਕਰ ਲਿਆ ਹੈ।