
Skip to content

ਉੱਤਰਾਖੰਡ ਦੇ 9 ਜ਼ਿਲ੍ਹਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ ’ਤੇ 4.9 ਤੀਬਰਤਾ
ਦੇਹਰਾਦੂਨ (ਅਰਸ਼ਦੀਪ ਸਿੰਘ ਕਾਲੜਾ) : ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਕਰੀਬ 10:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਚਮੋਲੀ, ਚੰਪਾਵਤ, ਬਾਗੇਸ਼ਵਰ, ਉੱਤਰਕਾਸ਼ੀ, ਦੇਹਰਾਦੂਨ, ਊਧਮ ਸਿੰਘ ਨਗਰ, ਨੈਨੀਤਾਲ, ਪਿਥੌਰਾਗੜ੍ਹ ਅਤੇ ਟਿਹਰੀ ਸਮੇਤ ਕਈ ਇਲਾਕਿਆਂ ਵਿੱਚ ਮਹਿਸੂਸ ਹੋਏ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਘਬਰਾਹਟ ਫੈਲ ਗਈ ਅਤੇ ਕਈ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਕਰੀਬ 13 ਕਿਲੋਮੀਟਰ ਦੀ ਡੂੰਘਾਈ ’ਤੇ ਸੀ। NCS ਨੇ ਇਸ ਦਾ ਸਥਾਨ 30.103° ਉੱਤਰੀ ਅਕਸ਼ਾਂਸ਼ ਅਤੇ 79.561° ਪੂਰਬੀ ਦੇਸ਼ਾਂਤਰ ਦਰਜ ਕੀਤਾ ਹੈ, ਜੋ ਚਮੋਲੀ ਖੇਤਰ ਵਿੱਚ ਪੈਂਦਾ ਹੈ।
ਬਾਗੇਸ਼ਵਰ ਦੇ ਕਾਪਕੋਟ ਖੇਤਰ ਦੀ ਬੋਰਬਾਲਦਾ ਗ੍ਰਾਮ ਪੰਚਾਇਤ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੇ ਤੇਜ਼ ਝਟਕੇ ਮਹਿਸੂਸ ਕੀਤੇ। ਇਸੇ ਤਰ੍ਹਾਂ ਊਧਮ ਸਿੰਘ ਨਗਰ ਦੇ ਰੁਦਰਪੁਰ ਅਤੇ ਕਾਸ਼ੀਪੁਰ ਅਤੇ ਦੇਹਰਾਦੂਨ ਦੇ ਰਿਸ਼ੀਕੇਸ਼ ਸਮੇਤ ਨੇੜਲੇ ਇਲਾਕਿਆਂ ਵਿੱਚ ਵੀ ਧਰਤੀ ਹਿੱਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ।
ਫਿਲਹਾਲ ਭੂਚਾਲ ਕਾਰਨ ਕਿਸੇ ਵੀ ਜ਼ਿਲ੍ਹੇ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਸੰਭਾਵਿਤ ਨੁਕਸਾਨ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Related