
Skip to content

ਉਤਰਾਖੰਡ ’ਚ ਸਿੱਖ ਸ਼ਰਧਾਲੂ ’ਤੇ ਹਮਲੇ ਦੇ ਮਾਮਲੇ ’ਚ ਐਫਆਈਆਰ ਦਰਜ, ਜਾਂਚ ਹਰਿਦੁਆਰ ਤਬਦੀਲ
ਉਤਰਾਖੰਡ ਦੇ ਕਰਨਾਪ੍ਰਯਾਗ ’ਚ ਸਿੱਖ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ’ਚ ਜ਼ਖ਼ਮੀ ਸਿੱਖ ਸ਼ਰਧਾਲੂ ਦੇ ਪਿਤਾ ਦੀ ਸ਼ਿਕਾਇਤ ’ਤੇ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਨਾਲ ਸਬੰਧਤ ਦੋਵਾਂ ਮਾਮਲਿਆਂ ਦੀ ਜਾਂਚ ਹੁਣ ਹਰਿਦੁਆਰ ਤਬਦੀਲ ਕਰ ਦਿੱਤੀ ਗਈ ਹੈ।
16 ਜੂਨ ਨੂੰ ਵਾਪਰੀ ਇਸ ਘਟਨਾ ਦੌਰਾਨ ਨਿਹੰਗ ਸਿੱਖਾਂ ਅਤੇ ਸਥਾਨਕ ਲੋਕਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋਏ ਸਨ। ਇਸ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਉੱਤਰਾਖੰਡ ਪੁਲਿਸ ਨੇ ਜਾਂਚ ਡੀਆਈਜੀ ਯਸ਼ਵੰਤ ਸਿੰਘ ਨੂੰ ਸੌਂਪ ਦਿੱਤੀ ਹੈ ਅਤੇ ਦੋ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਿੱਖ ਜਥੇਬੰਦੀਆਂ ਅਤੇ ਪੰਜਾਬ ਦੇ ਆਗੂਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਮਗਰੋਂ ਉੱਤਰਾਖੰਡ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਜਾਂਚ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ।
Related