ਇਕ ਸਿੱਖ ਨੌਜਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ‘ਚ ਮੱਥਾ ਟੇਕਣ ਬਹਾਨੇ ਅੰਦਰ ਵੜਿਆ। ਉਸ ਨੇ ਗੋਲਕ ‘ਚੋਂ ਵੱਡੀ ਮਾਤਰਾ ‘ਚ ਪੈਸੇ ਚੋਰੀ ਕਰ ਲਏ। ਉਸ ਨੇ ਕਥਿਤ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਰੱਖੀਆਂ ਧਾਰਮਿਕ ਸ਼ਸਤਰਾਂ ਨਾਲ ਵੀ ਛੇੜਛਾੜ ਕੀਤੀ ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ। ਪਿੰਡ ਵਾਸਿਆਂ ਵੱਲੋਂ ਫੜੇ ਜਾਣ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿੱਚੋਂ ਸ਼ਰਾਬ ਦੀ ਬੋਤਲ ਦਾ ਕਵਾਟਰ, ਨਮਕੀਨ ਭੁਜੀਆ ਤੇ ਗੋਲਕ ਵਿੱਚੋਂ ਚੋਰੀ ਕੀਤੇ ਪੈਸੇ ਬਰਾਮਦ ਹੋਏ।
ਮੌਕੇ ‘ਤੇ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਗੁਰਜਿੰਦਰ ਸਿੰਘ, ਗੁਰਸਾਹਿਬ ਸਿੰਘ, ਬਲਵਿੰਦਰ ਸਿੰਘ, ਕਿਰਪਾਲ ਸਿੰਘ, ਬਿਕਰਮਜੀਤ ਸਿੰਘ, ਗੁਰਪਿੰਦਰ ਸਿੰਘ, ਬਘੇਲ ਸਿੰਘ ਨੇ ਕਿਹਾ ਕਿ ਧਾਰਮਿਕ ਬੇਅਦਬੀ ਦੇ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
