:ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ ਆਈ-20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ ਅਤੇ ਤੇਜ਼ ਰਫ਼ਤਾਰ ਹੋਣ ਕਾਰਨ ਪਲਟ ਗਈ। ਹਾਦਸੇ ਵਿਚ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ ‘ਤੇ ਜਾ ਡਿੱਗੀ।
ਇਸ ਦੌਰਾਨ ਲੋਕ ਮੌਕੇ ‘ਤੇ ਪਹੁੰਚੇ ਅਤੇ ਕਾਰ ਚਾਲਕ 24 ਸਾਲਾ ਜੱਸਾ ਸਿੰਘ ਨੇ ਉਸ ਨੂੰ ਬਾਹਰ ਕੱਢਿਆ ਅਤੇ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਪਰ ਕੁਝ ਸਮੇਂ ਬਾਅਦ ਉਹ ਛਾਤੀ ‘ਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ| ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।