
Skip to content
ਜਲੰਧਰ(ਜੱਸਾ ਸਿੰਘ):- ਗੁਰਦੁਆਰਾ ਦੁਖਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਦੇ ਸਤਿਕਾਰਯੋਗ ਮਾਤਾ ਜੀ, ਮਾਤਾ ਸੁਮਿਤਰਾ ਕੌਰ ਜੀ ਅੱਜ ਅਕਾਲ ਚਲਾਣਾ ਕਰ ਗਏ ਹਨ। ਮਾਤਾ ਜੀ ਬਹੁਤ ਹੀ ਨੇਕ ਸੁਭਾਅ ਦੇ ਸਨ ਤੇ ਹਮੇਸ਼ਾ ਹੀ ਲੋਕਾਂ ਦੀ ਮਦਦ ਕਰਦੇ ਰਹਿੰਦੇ ਸਨ ਤੇ ਉਹਨਾਂ ਨੂੰ ਹਮੇਸ਼ਾ ਹੀ ਗੁਰਦੁਆਰੇ ਸੇਵਾ ਕਰਦੇ ਦੇਖਿਆ ਜਾਂਦਾ ਸੀ । ਇਸ ਮੌਕੇ ਸਾਬਕਾ ਕੌਂਸਲਰ ਸ: ਮਨਜੀਤ ਸਿੰਘ ਟੀਟੂ ਅਤੇ ਸਿੱਖ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਮਾਤਾ ਜੀ ਦਾ ਇਸ ਸੰਸਾਰ ਤੋਂ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ।ਇਸ ਮੌਕੇ ਵੈਲਕਮ ਪੰਜਾਬ ਦੇ ਮੁੱਖ ਸੰਪਾਦਕ ਅਮਰਪ੍ਰੀਤ ਸਿੰਘ, ਇੰਦਰਜੀਤ ਸਿੰਘ ਬੱਬਰ, ਤਰਪਿੰਦਰ ਸਿੰਘ (ਤੇਰਾ ਤੇਰਾ ਹੱਟੀ), ਹਰਪਾਲ ਸਿੰਘ ਚੱਡਾ , ਬਲਦੇਵ ਸਿੰਘ , ਗੋਲਡੀ ਭਾਟੀਆ ,ਗੁਰਜੀਤ ਸਿੰਘ ਪੋਪਲੀ, ਬਾਬਾ ਹਰਜੀਤ ਸਿੰਘ, ਇੰਦਰਪਾਲ ਸਿੰਘ, ਲੱਕੀ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਸਿੰਘ ਅਲੱਗ ਅਤੇ ਹੋਰ ਵੀ ਸ਼ਹਿਰ ਦੇ ਪਤਵੰਤਿਆਂ ਨੇ ਦੁੱਖ ਸਾਂਝਾ ਕੀਤਾ।Related