
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਕਰੀਬ ਤਿੰਨ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਭਾਜਪਾ ਆਗੂ ਵਿਜੇ ਸਾਂਪਲਾ ਬਾਹਰ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐੱਸਆਈਟੀ ਤੋਂ ਮੰਗ ਪੱਤਰ ਦੀ ਕਾਪੀ ਮੰਗੀ ਸੀ, ਪਰ ਉਹ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਸਿਰਫ਼ ਫੋਟੋਕਾਪੀਆਂ ਦਿਖਾਈਆਂ ਗਈਆਂ, ਜਦਕਿ ਅਸਲ ਦਸਤਾਵੇਜ਼ ਨਹੀਂ ਵਿਖਾਏ ਗਏ।
ਵਿਜੇ ਸਾਂਪਲਾ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋ ਰਹੀ ਪੇਸ਼ੀ ਅਤੇ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਜਦੋਂ ਵੀ ਐੱਸਆਈਟੀ ਵੱਲੋਂ ਬੁਲਾਇਆ ਜਾਵੇਗਾ, ਉਹ ਪੇਸ਼ ਹੋਣਗੇ।

Related