
Skip to content
ਜਲੰਧਰ (ਜੀਵਨ ਜੋਤੀ ਟੰਡਨ) : ਲਾਡੀ ਸਾਈਂ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਮਹਿਫ਼ਲ-ਏ-ਕਵਾਲੀ ਦਾ ਆਯੋਜਨ 1 ਜਨਵਰੀ 2026, ਦਿਨ ਵੀਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 2 ਵਜੇ ਤੱਕ ਜੂਲਕਾ ਗਰਾਊਂਡ, ਮਨਜੀਤ ਨਗਰ, ਬਸਤੀ ਸ਼ੇਖ, ਜਲੰਧਰ ਵਿਖੇ ਬੜੀ ਧੂਮ-ਧਾਮ ਨਾਲ ਕੀਤਾ ਜਾ ਰਿਹਾ ਹੈ।ਇਹ ਰੂਹਾਨੀ ਤੇ ਸੱਭਿਆਚਾਰਕ ਸਮਾਗਮ ਜੈ ਮਸਤਾਂ ਦੀ ਨੌਜਵਾਨ ਸਭਾ (ਰਜਿ: 473) ਵੱਲੋਂ ਕਰਵਾਇਆ ਜਾ ਰਿਹਾ ਹੈ। ਮਹਿਫ਼ਲ ਦੌਰਾਨ ਪ੍ਰਸਿੱਧ ਕਵਾਲਾਂ ਅਤੇ ਗਾਇਕ ਕਲਾਕਾਰਾਂ ਵੱਲੋਂ ਸੂਫ਼ੀਆਨਾ ਕਲਾਮ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਵਿੱਚ ਪਰਵੇਜ਼ ਆਲਮ, ਮਨਜਿੰਦਰ ਮਨੀ, ਅਲੈਕਸ ਕੋਟੀ, ਜਤਿੰਦਰ ਮਾਨ, ਗੁਰਜੋਤ ਰਾਸਲੀਲਾ ਅਤੇ ਬੰਟੀ ਐਂਕਰ ਆਪਣੀ ਹਾਜ਼ਰੀ ਲਗਵਾਉਣਗੇ।ਇਸ ਮੌਕੇ ਵਾਰਡ ਨੰਬਰ 50 ਦੇ ਕੌਂਸਲਰ ਸਰਦਾਰ ਮਨਜੀਤ ਸਿੰਘ ਟੀਟੂ ਵੱਲੋਂ ਵੈਲਕਮ ਪੰਜਾਬ ਨਿਊਜ਼ ਪੇਪਰ ਦੇ ਮੁੱਖ ਸੰਪਾਦਕ ਸਰਦਾਰ ਅਮਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਨਿਮੰਤਰਨ ਪੱਤਰ ਭੇਂਟ ਕਰਕੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਸਰਦਾਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਨੂੰ ਮਜ਼ਬੂਤ ਕਰਦੇ ਹਨ।ਇਸ ਦੌਰਾਨ ਜੋਹਨ, ਕਪਿਲ, ਸੰਜੀਵ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਆਯੋਜਕਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਵੱਧ-ਚੜ੍ਹ ਕੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।Related