Skip to content
ਬੀ.ਐਲ.ਓਜ਼ ਨੂੰ ਕੈਂਪ ਦੌਰਾਨ ਬੂਥਾਂ ‘ਤੇ ਹਾਜ਼ਰ ਰਹਿਣ ਦੇ ਹੁਕਮ, ਅਚਨਚੇਤ ਚੈਕਿੰਗ ਵੀ ਹੋਵੇਗੀ
ਜਲੰਧਰ, 6 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਨੂੰ ਸੁਚਾਰੂ ਬਣਾਉਣ ਲਈ 7 ਜੂਨ (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਕੈਂਪ ਦੌਰਾਨ ਆਪਣੇ-ਆਪਣੇ ਬੂਥਾਂ ‘ਤੇ ਲਾਜ਼ਮੀ ਤੌਰ ‘ਤੇ ਮੌਜੂਦ ਰਹਿਣ ਦੀ ਹਦਾਇਤ ਕੀਤੀ ਹੈ ਤਾਂ ਜੋ ਵੋਟਰਾਂ ਨੂੰ ਮੈਪਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐਲ.ਓਜ਼ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਸਭ ਤੋਂ ਵੱਧ ਮੈਪਿੰਗ ਕਰਨ ਵਾਲੇ ਬੀ.ਐਲ.ਓਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੈਂਪਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ।
ਵਰਜੀਤ ਵਾਲੀਆ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਪ੍ਰੀ-ਐਸ.ਆਈ.ਆਰ. ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਕਿ ਉਹ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪਣੀ ਮੈਪਿੰਗ ਜ਼ਰੂਰ ਕਰਵਾਉਣ।
ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ।
:::
ਹੈੱਡਲਾਈਨ:
ਬੀ.ਐਲ.ਓਜ਼ ਨੂੰ ਕੈਂਪ ਦੌਰਾਨ ਬੂਥਾਂ ‘ਤੇ ਹਾਜ਼ਰ ਰਹਿਣ ਦੇ ਹੁਕਮ, ਸਭ ਤੋਂ ਵੱਧ ਮੈਪਿੰਗ ਕਰਨ ਵਾਲਿਆਂ ਦਾ ਹੋਵੇਗਾ ਸਨਮਾਨ
Related