
Skip to content

ਜਲੰਧਰ: ਵਾਰਡ ਨੰਬਰ 50 ਦੇ ਇਮਲੀ ਮੰਦਰ ਵਾਲੀ ਗਲੀ ਨੂੰ ਬਣਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਲੰਮੇ ਸਮੇਂ ਤੋਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧੜੇ ਦੇ ਨੇਤਾ ਸ੍ਰੀ ਮਨਜੀਤ ਸਿੰਘ ਟੀਟੂ ਵੱਲੋਂ ਗਲੀ ਦੇ ਨਿਰਮਾਣ ਕਾਰਜ ਲਈ ਤਿਆਰੀ ਕਰਵਾਈ ਗਈ।
ਇਸ ਮੌਕੇ ਸ੍ਰੀ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਇਮਲੀ ਮੰਦਰ ਵਾਲੀ ਗਲੀ ਦੀ ਹਾਲਤ ਕਾਫੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਇਲਾਕੇ ਦੇ ਨਿਵਾਸੀਆਂ ਨੂੰ ਆਵਾਜਾਈ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਾਰਿਸ਼ ਦੇ ਦਿਨਾਂ ਵਿੱਚ ਗਲੀ ਵਿੱਚ ਪਾਣੀ ਭਰ ਜਾਣਾ ਆਮ ਗੱਲ ਬਣ ਚੁੱਕੀ ਸੀ। ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਹੁਣ ਗਲੀ ਦੇ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਗਲੀ ਦਾ ਕੰਮ ਮਿਆਰੀ ਸਮੱਗਰੀ ਨਾਲ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਨਾਲ ਹੀ ਨਿਗਮ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੰਮ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਿਤਾ ਨਾਲ ਮੁਕੰਮਲ ਕੀਤਾ ਜਾਵੇ।
ਇਲਾਕਾ ਵਾਸੀਆਂ ਨੇ ਗਲੀ ਦੇ ਨਿਰਮਾਣ ਦੀ ਤਿਆਰੀ ਸ਼ੁਰੂ ਹੋਣ ’ਤੇ ਖੁਸ਼ੀ ਜਤਾਈ ਅਤੇ ਕੌਂਸਲਰ ਸ੍ਰੀ ਮਨਜੀਤ ਸਿੰਘ ਟੀਟੂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਗਲੀ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਵੇਗੀ, ਸਗੋਂ ਇਲਾਕੇ ਦੀ ਸਾਫ਼-ਸੁਥਰਾਈ ਅਤੇ ਸੁੰਦਰਤਾ ਵਿੱਚ ਵੀ ਸੁਧਾਰ ਆਵੇਗਾ।
ਕੌਂਸਲਰ ਟੀਟੂ ਨੇ ਅੰਤ ਵਿੱਚ ਕਿਹਾ ਕਿ ਵਾਰਡ ਨੰਬਰ 50 ਦੇ ਹਰ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ।
Related