Skip to content
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਇਲਾਕਿਆਂ ਵਿਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵਲੋਂ ਪਟਿਆਲਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਯਾਨੀ 9 ਅਗਸਤ ਤੱਕ ਸੂਬੇ ਵਿੱਚ ਹਲਕਾ ਮੀਂਹ ਪਵੇਗਾ।
ਇਸ ਤੋਂ ਬਾਅਦ 10 ਅਤੇ 11 ਅਗਸਤ ਨੂੰ ਲਗਾਤਾਰ ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਵਿੱਚ ਤਾਪਮਾਨ 1.5 ਡਿਗਰੀ ਸੈਲਸੀਅਸ ਘਟਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਰਿਹਾ।
ਇਸ ਦੇ ਨਾਲ ਹੀ ਅੱਜ ਸ਼ਾਮ 5 ਵਜੇ ਪੌਂਗ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਅੱਜ (6 ਅਗਸਤ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (50 ਤੋਂ 75% ਸੰਭਾਵਨਾ) ਹੈ। ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (25 ਤੋਂ 50% ਸੰਭਾਵਨਾ) ਹੈ।
ਹੋਰ 12 ਜ਼ਿਲ੍ਹਿਆਂ (ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ (25% ਸੰਭਾਵਨਾ)। ਅੱਜ ਸ਼ਾਮ 5 ਵਜੇ ਪੌਂਗ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਬੋਰਡ ਵੱਲੋਂ ਫਲੱਡ ਗੇਟ ਖੋਲ੍ਹੇ ਜਾਣਗੇ। ਪੌਂਗ ਡੈਮ ਦੇ ਕੈਚਮੈਂਟ ਖੇਤਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਡੈਮ ਵਿੱਚ ਪਾਣੀ ਦਾ ਪੱਧਰ 1369.44 ਫੁੱਟ ਦਰਜ ਕੀਤਾ ਗਿਆ ਹੈ। ਹੋਰ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਵਧਿਆ ਹੈ, ਪਰ ਖ਼ਤਰੇ ਦਾ ਕੋਈ ਡਰ ਨਹੀਂ ਹੈ।
Related