Skip to content
ਮਲੇਰਕੋਟਲਾ 02 ਜੁਲਾਈ (ਪ੍ਰਵੀਨ ਕੁਮਾਰ) ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਲੱਗੇ ਹੋਏ ਹਨ। ਜਲੰਧਰ ਵਿਖੇ ਹੋ ਰਹੀ ਜਿਮਨੀ ਚੋਣ ਵਿੱਚ ਆਪ ਪਾਰਟੀ ਵੱਡੇ ਬਹੁਮਤ ਨਾਲ ਜਿੱਤੇਗੀ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਮਲੇਰਕੋਟਲਾ ਦੇ ਬਲਾਕ ਪ੍ਰਧਾਨ ਜਰਨੈਲ ਸਿੰਘ ਭੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਿਕਾਸ ਕਰਵਾ ਰਹੀ ਹੈ। ਵੱਖ ਵੱਖ ਰਵਾਇਤੀ ਪਾਰਟੀਆਂ ਸਾਡਾ ਆਪ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮਾਂ ਦੇ ਆਧਾਰ ਤੇ ਚੋਣਾਂ ਲੜਦੀ ਹੈ।ਇਸ ਲਈ ਆਪ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਸਟੇਡੀਅਮ, ਮਹੁੱਲਾ ਕਲੀਨਿਕ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਹੂਲਤਾਂ ਆ ਰਹੀਆਂ ਹਨ।
Related