ਪੰਜਾਬ ਵਿੱਚ ਮੀਂਹ ਦੇ ਸਬੰਧ ਵਿੱਚ ਅੱਜ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਹਾਲਾਂਕਿ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੇ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਕਮੀ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿੱਚ 36.4 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਦੇ ਹਾਲਾਤ ਦੇ ਆਧਾਰ ‘ਤੇ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਰ ਤੋਂ ਸੁਸਤ ਹੋ ਗਈ ਹੈ।

    ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਵੀ ਦੱਸਣਾ ਜਰੂਰੀ ਹੈ ਕਿ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋ ਰਹੀ ਹੈ। ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਦੀ ਉਮੀਦ ਕੀਤੀ ਗਈ ਸੀ, ਪਰ ਮਹੀਨੇ ਦੇ ਪਹਿਲੇ 15 ਦਿਨਾਂ ਵਿੱਚ 10 ਫੀਸਦੀ ਘਟ ਗਈ ਹੈ।

    https://www.facebook.com/share/p/APq67jx38BQweHat/