
Skip to content
ਗੁਰਪੁਰਬ ਮੌਕੇ 17 ਜਨਵਰੀ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇਗਾ ਲੋਨ ਕੈਂਪਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਤੇ ਖਾਲਸਾ ਕਾਨਵੈਂਟ ਸਕੂਲਾਂ ਦੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗਨਵੀਂ ਦਿੱਲੀ : ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਨਵੀਂਆਂ ਤੋਂ ਨਵੀਂਆਂ ਸਕੀਮਾਂ ਲੈ ਕੇ ਘੱਟ ਗਿਣਤੀਆਂ ਦੀ ਭਲਾਈ ਲਈ ਕੰਮ ਕਰ ਸਕਣ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕੀਤਾ ਹੈ।ਉਹ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਘੱਟ ਗਿਣਤੀ ਵਿਭਾਗ ਵੱਲੋਂ ਸਾਰੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਦੂਸਰੇ ਖਾਲਸਾ ਕਾਨਵੈਂਟ ਸਕੂਲਾਂ ਨੋਡਲ ਅਫਸਰਾਂ ਨਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਸਕੂਲਾਂ ਦੇ ਨੋਡਲ ਅਫਸਰ ਨੂੰ ਸਮਝਾਇਆ ਕਿ ਸਰਕਾਰ ਵੱਲੋ ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਕੋਈ ਖੈਰਾਤ ਨਹੀਂ ਹੈ ਬਲਕਿ ਇਹ ਸਾਡਾ ਸੰਵਿਧਾਨਿਕ ਅਧਿਕਾਰ ਹੈ। ਉਹਨਾਂ ਕਿਹਾ ਕਿ ਇਸ ਲਈ ਸਾਨੂੰ ਵੱਧ ਤੋਂ ਵੱਧ ਬੱਚਿਆਂ ਤੱਕ ਏਨਾ ਸਕੀਮਾਂ ਦਾ ਲਾਭ ਪਹੁੰਚਣਾ ਯਕੀਨੀ ਬਣਾਉਣਾ ਚਾਹੀਦਾ ਹੈ ਜਿਸ ਕਰਕੇ ਸਰਕਾਰ ਏਨਾ ਸਕੀਮਾਂ ਨੂੰ ਬੰਦ ਕਰਨ ਦੀ ਬਜਾਏ ਨਵੀਆਂ ਸਕੀਮਾਂ ਲਿਆ ਸਕੇ lਉਹਨਾਂ ਇਹ ਵੀ ਦੱਸਿਆ ਕਿ 17 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵੱਲੋਂ ਇਕ ਲੋਨ ਕੈਂਪ ਵੀ ਲਗਾਇਆ ਜਾ ਰਿਹਾ ਹੈ ਜਿਸਦਾ ਘੱਟ ਗਿਣਤੀ ਭਾਈਚਾਰੇ ਦੇ ਲੋਕ ਲਾਭ ਲੈ ਸਕਦੇ ਹਨ।Related