Skip to content
ਸੜਕਾਂ ਵਿੱਚ ਪਏ ਟੋਇਆ ਕਾਰਨ ਰੋਜ਼ਾਨਾ ਹੀ ਵਾਪਰ ਰਹੇ ਹਾਦਸਿਆਂ ਵਿੱਚ ਕੀਮਤੀ ਜਾਨਾ ਅਜਾਈ ਜਾ ਰਹੀਆਂ ਹਨ, ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ-ਬਸੀ ਰੋਡ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਅਚਾਨਕ ਟੋਏ ਵਿੱਚ ਮੋਟਰਸਾਈਕਲ ਵੱਜ ਕੇ ਸੜਕ ‘ਤੇ ਡਿੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਮੋਟਰਸਾਈਕਲ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਜਦੋਂ ਘਰ ਵਾਪਸ ਆ ਰਿਹਾ ਸੀ, ਤਾਂ ਸਰਹਿੰਦ-ਬਸੀ ਪਠਾਣਾ ਰੋਡ ‘ਤੇ ਉਸਦਾ ਮੋਟਰਸਾਈਕਲ ਸੜਕ ਵਿੱਚ ਪਏ ਟੋਏ ਦੇ ਵਿੱਚ ਵੱਜਣ ਕਾਰਨ ਡਿੱਗ ਗਿਆ, ਜਿਸ ਕਰਕੇ ਸਿਰ ‘ਤੇ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸੜਕ ‘ਤੇ ਪਏ ਟੋਏ ਨੂੰ ਭਰਵਾਇਆ ਜਾਵੇ ਨਹੀਂ ਤਾ ਹੋਰ ਵੀ ਕਈ ਦਰਦਨਾਕ ਹਾਦਸੇ ਵਾਪਰ ਸਕਦੇ ਹਨ। ਉਧਰ ਸ਼ਹਿਰ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਸੜਕਾਂ ਦੀ ਮੁਰੰਮਤ ਨਾ ਕਰਵਾਉਣ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਦੇ ਹੋਏ ਸਰਕਾਰ ਨੂੰ ਉਨਾਂ ਦੀਆਂ ਤਨਖਾਹਾਂ ਵਿੱਚੋਂ ਕਟੌਤੀ ਕਰਕੇ ਇਸ ਲੋੜਵੰਦ ਤੇ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ਕਿਉਂਕਿ ਇਹ ਨੌਜਵਾਨ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ।
Related