ਪੰਜਾਬ ’ਚ ਨਗਰ ਨਿਗਮ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਮੇਅਰ ਦੀ ਨਿਯੁਕਤੀ ਲਈ ਜਦੋਂ ਮੁਕਾਬਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ’ਚ ਸਪੱਸ਼ਟ ਲਿਖਿਆ ਗਿਆ ਹੈ ਕਿ ਲੁਧਿਆਣਾ ਨਗਰ ਨਿਗਮ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੋਵੇਗਾ। ਜਦਕਿ ਬਾਕੀ 4 ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਜਨਰਲ ਹੋਣਗੇ।
ਜ਼ਿਕਰਯੋਗ ਹੈ ਕਿ 21 ਦਸੰਬਰ 2024 ਨੂੰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ’ਚ ਨਗਰ ਨਿਗਮ ਚੋਣਾਂ ਹੋਈਆਂ ਸਨ। ਮੇਅਰ ਦੇ ਅਹੁਦੇ ਲਈ ਕਾਫ਼ੀ ਮੁਕਾਬਲਾ ਚੱਲ ਰਿਹਾ ਹੈ। ਇਸ ਵਿਵਾਦ ਦਰਮਿਆਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਲੁਧਿਆਣਾ ’ਚ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੈ। ਸਾਫ਼ ਹੈ ਕਿ ਲੁਧਿਆਣਾ ਦੀ ਮੇਅਰ ਇੱਕ ਮਹਿਲਾ ਹੋਵੇਗੀ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਮੇਅਰ ਦਾ ਅਹੁਦਾ ਇੱਕ ਔਰਤ ਲਈ ਰਾਖਵਾਂ ਕੀਤਾ ਗਿਆ ਹੈ। ਬਾਕੀ 4 ਨਗਰ ਨਿਗਮਾਂ ’ਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ। ਇਸ ਸਬੰਧੀ ਵਿਭਾਗ ਨੇ ਡਿਵੀਜ਼ਨਲ ਕਮਿਸ਼ਨਰ ਨੂੰ ਸੂਚਨਾ ਭੇਜੀ ਹੈ ਕਿ ਲੁਧਿਆਣਾ ਸੀਟ ਔਰਤਾਂ ਲਈ ਰਾਖਵੀਂ ਰੱਖੀ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲੀ ਵਾਰ ਲੁਧਿਆਣਾ ਵਿੱਚ ਕੋਈ ਮਹਿਲਾ ਮੇਅਰ ਬਣੇਗੀ।