ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ।ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।
ਇਹ ਵੀ ਪੜ੍ਹੋ :👇🏻👇🏻👇🏻
ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਨੇ ਚੋਣ ਬਾਂਡਾਂ ਰਾਹੀਂ ਵੱਡੇ ਉਦਯੋਗਪਤੀਆਂ ਤੋਂ ਪੈਸੇ ਲਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇਸ਼ ਦੇ ਗਰੀਬ ਲੋਕਾਂ ਅਤੇ 22-25 ਅਰਬਪਤੀਆਂ ਦੀ ਲੜਾਈ ਹੈ। ਰਾਹੁਲ ਗਾਂਧੀ ਨੇ ਬੀਕਾਨੇਰ ਤੋਂ ਕਾਂਗਰਸ ਉਮੀਦਵਾਰ ਦੇ ਸਮਰਥਨ ਵਿੱਚ ਕੀਤੀ ਰੈਲੀ ਵਿੱਚ ਕਿਹਾ ਕਿ ਕਿਸਾਨ ਕਹਿ ਰਹੇ ਹਨ ਸਾਨੂੰ ਐਮਐਸਪੀ ਦਿਓ, ਨੌਜਵਾਨ ਕਹਿ ਰਹੇ ਹਨ ਰੁਜ਼ਗਾਰ ਦਿਓ, ਔਰਤਾਂ ਕਹਿ ਰਹੀਆਂ ਹਨ ਮਹਿੰਗਾਈ ਤੋਂ ਬਚਾਓ, ਪਰ ਕੋਈ ਨਹੀਂ ਸੁਣ ਰਿਹਾ।ਰਾਹੁਲ ਗਾਂਧੀ ਨੇ ਆਪਣੇ ਲੋਕ ਸਭਾ ਚੋਣ ਮੈਨੀਫੈਸਟੋ ਵਿੱਚ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਪਾਰਟੀ ਦੇ ਸੱਤਾ ਵਿੱਚ ਆਉਣ ‘ਤੇ ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15-20 ਉਦਯੋਗਪਤੀਆਂ ਦੇ ਕਰਜ਼ੇ ਮੁਆਫ਼ ਕੀਤੇ ਹਨ। ਗਾਂਧੀ ਨੇ ਕਿਹਾ ਕਿ ਇਹ ਪੈਸਾ 24 ਸਾਲਾਂ ਤੋਂ ਮਨਰੇਗਾ ਦੀ ਮਜ਼ਦੂਰੀ ਦੇਣ ਲਈ ਵਰਤਿਆ ਜਾ ਸਕਦਾ ਸੀ।