ਉੱਤਰ ਪ੍ਰਦੇਸ਼ ਦੇ ਹਰਦੋਈ ‘ਚ ਭਿਆਨਕ ਸੜਕ ਹਾਦਸੇ ‘ਚ 5 ਬਰਾਤੀਆਂ ਦੀ ਮੌਤ ਹੋ ਗਈ, ਜਦਕਿ 4 ਲੋਕ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਕਾਰ ‘ਚ ਵਿਆਹ ਸਮਾਗਮ ‘ਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ, ਇਸ ਦੌਰਾਨ ਬੋਲੈਰੋ ਅਤੇ ਬੱਸ ਵਿਚਾਲੇ ਟੱਕਰ ਹੋ ਗਈ।

    ਪੁਲਿਸ ਨੇ ਦੱਸਿਆ ਕਿ ਮੱਲਵਾਂ ਕੋਤਵਾਲੀ ਇਲਾਕੇ ‘ਚ ਕਟੜਾ ਬਿਲਹੌਰ ਹਾਈਵੇ ‘ਤੇ ਇਕ ਬੋਲੈਰੋ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 5 ਬਰਾਤੀਆਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਬੋਲੈਰੋ ‘ਚ ਸਵਾਰ ਸਾਰੇ ਲੋਕ ਇਕ ਵਿਆਹ ਸਮਾਗਮ ‘ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।

    ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਤੁਰੰਤ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਪੁੱਜਣ ਦੇ ਹੁਕਮ ਦਿੱਤੇ ਹਨ।