Skip to content
ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਬਾਵਜੂਦ, ਸੂਬੇ ਦਾ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਬੀਤੀ ਰਾਤ ਪੰਜਾਬ ਵਿਚ ਕਈ ਥਾਵਾਂ ਉੱਤੇ ਮੀਂਹ ਪਿਆ।
ਦੱਸ ਦੇਈਏ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕ ਕੇ ਵੱਢਣ ਲਈ ਤਿਆਰ ਹੈ। ਇਸ ਮੀਂਹ ਦੇ ਅਲਰਟ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਅੱਜ ਪੰਜਾਬ ਵਿੱਚ ਵੀ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ, ਗੜੇਮਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Post Views: 6
Related