ਜਲੰਧਰ (ਵਿੱਕੀ ਸੂਰੀ)  : ਸ਼੍ਰੀ ਬ੍ਰਾਹਮਣ ਸਭਾ ਨੂਰਮਹਿਲ ਵੱਲੋਂ ਵਿਸ਼ਨੂੰ ਦੇ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਿੰਕੂ ਨੇ ਸਾਰਿਆਂ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਦੀਆਂ ਵਧਾਈਆਂ ਦਿੱਤੀਆਂ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਵੀ ਸ਼੍ਰੀ ਬ੍ਰਾਹਮਣ ਸਭਾ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਪ੍ਰੋਗਰਾਮ ਦੀ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਚੇਤਨ ਤਿਵਾੜੀ, ਚੇਅਰਮੈਨ ਸੁਰਿੰਦਰ ਸ਼ਰਮਾ, ਅਵਿਨਾਸ਼ ਪਾਠਕ, ਰਾਜੀਵ ਮਿਸ਼ਰਾ, ਮਨਦੀਪ ਸ਼ਰਮਾ ਅਤੇ ਜੋਸ਼ੀ ਪਰਿਵਾਰ ਸਮੇਤ ਬਹੁਤ ਸਾਰੇ ਲੋਕ ਮੌਜੂਦ ਸਨ।