ਸੋਨੀਪਤ ਦੇ ਪਿੰਡ ਮੋਹਾਣਾ ‘ਚ ਦਿਨ ਦਿਹਾੜੇ ਇਕ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕ ਰਵੀ ਘਰ ਤੋਂ ਬਾਜ਼ਾਰ ਗਿਆ ਹੋਇਆ ਸੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੋਲ਼ੀਆਂ ਦੀ ਆਵਾਜ਼ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਥਾਣਾ ਮੋਹਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਾਂਚ ਦੌਰਾਨ ਪੁਲਿਸ ਨੂੰ ਗੋਲ਼ੀਆਂ ਦੇ ਖੋਲ ਮਿਲੇ ਹਨ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਤੋਂ ਹਮਲਾਵਰਾਂ ਬਾਰੇ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ।ਜਾਣਕਾਰੀ ਅਨੁਸਾਰ ਪਿੰਡ ਮੋਹਾਣਾ ਦਾ ਰਹਿਣ ਵਾਲਾ ਨੌਜਵਾਨ ਰਵੀ ਵੀਰਵਾਰ ਸਵੇਰੇ ਆਪਣੇ ਘਰੋਂ ਬਾਜ਼ਾਰ ਜਾਣ ਲਈ ਨਿਕਲਿਆ ਸੀ। ਪਿੰਡ ਦੇ ਮੁੱਢ ਵਿਚ ਮੁੱਖ ਸੜਕ ’ਤੇ ਇੱਕ ਬਾਜ਼ਾਰ ਹੈ। ਉਹ ਘਰ ਤੋਂ ਥੋੜ੍ਹੀ ਦੂਰ ਹੀ ਪਹੁੰਚਿਆ ਸੀ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਆ ਕੇ ਰਵੀ ‘ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰਵੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੋਲ਼ੀ ਲੱਗਣ ਕਾਰਨ ਉਹ ਬਚ ਨਾ ਸਕਿਆ ਅਤੇ ਗਲੀ ‘ਚ ਡਿੱਗ ਪਿਆ।ਗੋਲ਼ੀਆਂ ਚੱਲਣ ਕਾਰਨ ਪਿੰਡ ਵਿਚ ਹਫੜਾ-ਦਫੜੀ ਮੱਚ ਗਈ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਮੋਟਰਸਾਈਕਲ ਸਵਾਰ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਰਵੀ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਥਾਣਾ ਮੋਹਾਣਾ ਪੁਲਿਸ ਮੌਕੇ ’ਤੇ ਪੁੱਜੀ।ਗਲੀ ‘ਚੋਂ 4-5 ਗੋਲ਼ੀਆਂ ਦੇ ਖੋਲ ਬਰਾਮਦ ਹੋਏ ਹਨ। ਸੀਆਈਏ ਪੁਲਿਸ ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ ਹੈ। ਮੋਹਾਣਾ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰੇਗੀ।