ਕੈਨੇਡਾ ਤੋਂ ਦੁਖਦਾਈ ਖਭਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਕੈਨੇਡਾ ਪਹੁੰਚਣ ਤੋਂ ਦੋ ਦਿਨ ਬਾਅਦ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮਾਪਿਆਂ ਨੇ ਜ਼ਮੀਨ ਵੇਚ ਕੇ ਵਰਕ ਪਰਮਿਟ ‘ਤੇ ਕੈਨੇਡਾ ਭੇਜੇ ਪੁੱਤਰ ਦੀ ਦੋ ਦਿਨ ਬਾਅਦ ਹੀ ਕੈਨੇਡਾ ਪਹੁੰਚਣ ਮਗਰੋਂ ਮੌਤ ਹੋ ਗਈ ਹੈ। ਪਿੰਡ ਸੰਗਰੂਰ ਦੇ ਪਿੰਡ ਲਹਿਲ ਖੁਰਦ ਦਾ ਰਹਿਣ ਵਾਲਾ ਸੀ। ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਏਅਰਪੋਰਟ ਦਿੱਲੀ ਜਹਾਜ਼ ਚੜਾ ਕੇ ਆਏ ਸਨ, ਪਰ ਦੋ ਦਿਨਾਂ ਬਾਅਦ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦੀ ਉੱਥੇ ਇਕ ਦਿਨ ਕੰਮ ’ਤੇ ਜਾਣ ਮਗਰੋਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ।