ਕਪੂਰਥਲਾ – ਯੂਥ ਕਲੱਬ ਆਰਗੇਨਾਈਜ਼ੇਸ਼ਨ ਵੱਲੋ 8ਵਾਂ ਵਿਸ਼ਾਲ ਖੂਨਦਾਨ ਕੈਂਪ ‘ਆਜ਼ਾਦੀ ਦਿਵਸ’ ਨੂੰ ਸਮਰਪਿਤ ਕੱਲ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਰਗੇਨਾਈਜ਼ੇਸ਼ਨ ਦੇ ਪਰ੍ਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ 15-08-2020 ਦਿਨ ਸ਼ਨੀਵਾਰ ਨੂੰ ਸੁਲਤਾਨਪੁਰ ਰੋਡ ਸਥਿਤ ਹੋਟਲ ਬੈਸਟ ਵੈਸਟਰਨ,ਕਪੂਰਥਲਾ  ਵਿਖੇ ਸਵੇਰੇ 9.00 ਵਜੇ ਤੋਂ ਦੁਪਿਹਰ 2.00 ਤੱਕ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲੱਗ ਰਿਹਾ ਹੈ। ਉਨਾਂ ਨੇ ਨੌਜਵਾਨਾਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਸਮੇਂ ਸਿਰ ਖੂਨ ਮੁਹੱਇਆ ਕਰਵਾਇਆ ਜਾ ਸਕੇ। ਇਸ ਕੈਂਪ ਵਿਚ ਸਿਵਲ ਹਸਪਤਾਲ, ਕਪੂਰਥਲਾ ਦੇ ਬਲੱਡ ਬੈਂਕ ਦੀ ਟੀਮ ਖੂਨ ਇਕੱਤਰ ਕਰਨ ਦੀ ਸੇਵਾ ਨਿਭਾਏਗੀ। ਇਸ ਮੌਕੇ ’ਤੇ ਸੰਜੈ ਮਹਿਰਾ, ਗੁਰਪ੍ਰੀਤ ਸਿੰਘ, ਅੰਕਿਤ ਭਗਤ, ਤਰੁਣ, ਦੀਪਕ ਰਾਜਪੂਤ, ਪਰਮਜੀਤ ਸਿੰਘ ਆਦਿ ਮੌਜ਼ੂਦ ਸਨ।