ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵਧ ਰਿਹਾ ਹੈ। ਨੌਜਵਾਨ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ।
ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਸੁਖਵਿੰਦਰ ਸਿੰਘ ਸੁੱਖੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਮਿਲੀ ਜਾਣਕਾਰੀ ਅਨੁਸਾਰ ਇਲਾਕੇ ਵਿਚ ਨਸ਼ਿਆਂ ਨਾਲ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕ ਦੇ ਪਿਤਾ ਸਮੇਤ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੋਲੋਂ ਨਸ਼ਾ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।