ਜੰਡਿਆਲਾ ਗੁਰੂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਵਜੋਂ ਹੋਈ ਹੈ। 19 ਸਾਲਾ ਮਨਪ੍ਰੀਤ ਕੇਟਰਿੰਗ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।