Skip to content
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਸੰਗਾਲਾ ਦੇ ਨੌਜਵਾਨ ਸੁਰਜੀਤ ਸਿੰਘ ਦਿਓਲ (35) ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇਕ ਬੇਟਾ ਛੱਡ ਗਿਆ ਹੈ। ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਦਿਓਲ ਆਪਣੇ ਛੇ- ਸੱਤ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਲੇ ਸਭ ਤੋਂ ਪਹਿਲੇ ਜਥੇ ਵਿਚ ਸ਼ਾਮਲ ਹੋਏ ਸਨ। ਜਦੋਂ ਉਹ ਗੁਰੂ ਘਰ ਦੇ ਦਰਸ਼ਨ ਕਰ ਕੇ ਵਾਪਸ ਗੋਬਿੰਦ ਧਾਮ ਵਿਖੇ ਰਾਤ ਨੂੰ ਸੌਂ ਰਿਹਾ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈ ਗਿਆ। ਸੁਰਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਪਿੰਡ ਸੰਗਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Post Views: 2,125